Ang 365
1 ਏਹਾ ਭਗਤਿ ਜਨੁ ਜੀਵਤ ਮਰੈ ॥
2 ਗੁਰ ਪਰਸਾਦੀ ਭਵਜਲੁ ਤਰੈ ॥
3 ਗੁਰ ਕੈ ਬਚਨਿ ਭਗਤਿ ਥਾਇ ਪਾਇ ॥
4 ਹਰਿ ਜੀਉ ਆਪਿ ਵਸੈ ਮਨਿ ਆਇ ॥੪॥
5 ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥
6 ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥
7 ਭਗਤਿ ਰਤੇ ਤਿਨੑ ਸਚੀ ਸੋਇ ॥
8 ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥
9 ਆਸਾ ਘਰੁ ੮ ਕਾਫੀ ਮਹਲਾ ੩ ॥
10 ੴ ਸਤਿਗੁਰ ਪ੍ਰਸਾਦਿ ॥
11 ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥
12 ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥
13 ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥
14 ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥
15 ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥
16 ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥
17 ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥
18 ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥
19 ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥
20 ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥
21 ਆਸਾ ਮਹਲਾ ੪ ਘਰੁ ੨ ॥
22 ੴ ਸਤਿਗੁਰ ਪ੍ਰਸਾਦਿ ॥
23 ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
24 ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
25 ਸਭ ਤੇਰੀ ਤੂੰ ਸਭਨੀ ਧਿਆਇਆ ॥
26 ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
27 ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
28 ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
29 ਤੂੰ ਦਰੀਆਉ ਸਭ ਤੁਝ ਹੀ ਮਾਹਿ ॥
30 ਤੁਝ ਬਿਨੁ ਦੂਜਾ ਕੋਈ ਨਾਹਿ ॥
31 ਜੀਅ ਜੰਤ ਸਭਿ ਤੇਰਾ ਖੇਲੁ ॥
32 ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
33 ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
34 ਹਰਿ ਗੁਣ ਸਦ ਹੀ ਆਖਿ ਵਖਾਣੈ ॥
35 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
36 ਸਹਜੇ ਹੀ ਹਰਿ ਨਾਮਿ ਸਮਾਇਆ ॥੩॥
37 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
38 ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
39 ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
40 ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥