Ang 367
1 ਵਡਾ ਵਡਾ ਹਰਿ ਭਾਗ ਕਰਿ ਪਾਇਆ ॥
2 ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥
3 ਆਸਾ ਮਹਲਾ ੪ ॥
4 ਗੁਣ ਗਾਵਾ ਗੁਣ ਬੋਲੀ ਬਾਣੀ ॥
5 ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥
6 ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥
7 ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥
8 ਹਰਿ ਗੁਣ ਗਾਵੈ ਹਰਿ ਜਨ ਲੋਗਾ ॥
9 ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥
10 ਗੁਣ ਵਿਹੂਣ ਮਾਇਆ ਮਲੁ ਧਾਰੀ ॥
11 ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥
12 ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥
13 ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥
14 ਆਸਾ ਮਹਲਾ ੪ ॥
15 ਨਾਮੁ ਸੁਣੀ ਨਾਮੋ ਮਨਿ ਭਾਵੈ ॥
16 ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥
17 ਨਾਮੁ ਜਪਹੁ ਗੁਰਮੁਖਿ ਪਰਗਾਸਾ ॥
18 ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥
19 ਨਾਮੈ ਸੁਰਤਿ ਸੁਨੀ ਮਨਿ ਭਾਈ ॥
20 ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥
21 ਨਾਮਹੀਣ ਗਏ ਮੂੜ ਨੰਗਾ ॥
22 ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥
23 ਆਪੇ ਥਾਪੇ ਥਾਪਿ ਉਥਾਪੇ ॥
24 ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥
25 ਆਸਾ ਮਹਲਾ ੪ ॥
26 ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
27 ਫਲ ਲਾਗੇ ਹਰਿ ਰਸਕ ਰਸਾਈ ॥੧॥
28 ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
29 ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥
30 ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥
31 ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥
32 ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥
33 ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥
34 ਜੇ ਵਡ ਭਾਗ ਹੋਵਹਿ ਵਡ ਊਚੇ ॥
35 ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥
36 ਆਸਾ ਮਹਲਾ ੪ ॥
37 ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
38 ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥
39 ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
40 ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥
41 ਨਾਮੋ ਨਾਮੁ ਸੁਣੀ ਮਨੁ ਸਰਸਾ ॥
42 ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
43 ਨਾਮ ਬਿਨਾ ਕੁਸਟੀ ਮੋਹ ਅੰਧਾ ॥
44 ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥
45 ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
46 ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥