Ang 375
1 ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
2 ਚਾਰਿ ਪਹਰ ਚਹੁ ਜੁਗਹ ਸਮਾਨੇ ॥
3 ਰੈਣਿ ਭਈ ਤਬ ਅੰਤੁ ਨ ਜਾਨੇ ॥੨॥
4 ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
5 ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
6 ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
7 ਆਤਮੁ ਚੀਨੑਿ ਪਰਮ ਸੁਖੁ ਪਾਇਆ ॥੪॥੧੫॥
8 ਆਸਾ ਮਹਲਾ ੫ ॥
9 ਹਰਿ ਸੇਵਾ ਮਹਿ ਪਰਮ ਨਿਧਾਨੁ ॥
10 ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥
11 ਹਰਿ ਮੇਰਾ ਸਾਥੀ ਸੰਗਿ ਸਖਾਈ ॥
12 ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥
13 ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥
14 ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥
15 ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥
16 ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥
17 ਗੁਰ ਕਿਰਪਾ ਤੇ ਇਹ ਮਤਿ ਆਵੈ ॥
18 ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥
19 ਆਸਾ ਮਹਲਾ ੫ ॥
20 ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥
21 ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥
22 ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
23 ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥
24 ਚਰਣ ਕਮਲ ਰਿਦ ਅੰਤਰਿ ਧਾਰੇ ॥
25 ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥
26 ਪੰਚ ਸਖੀ ਮਿਲਿ ਮੰਗਲੁ ਗਾਇਆ ॥
27 ਅਨਹਦ ਬਾਣੀ ਨਾਦੁ ਵਜਾਇਆ ॥੩॥
28 ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥
29 ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥
30 ਆਸਾ ਮਹਲਾ ੫ ॥
31 ਕਰਿ ਕਿਰਪਾ ਹਰਿ ਪਰਗਟੀ ਆਇਆ ॥
32 ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥
33 ਐਸਾ ਹਰਿ ਧਨੁ ਸੰਚੀਐ ਭਾਈ ॥
34 ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥
35 ਤੋਟਿ ਨ ਆਵੈ ਨਿਖੁਟਿ ਨ ਜਾਇ ॥
36 ਖਾਇ ਖਰਚਿ ਮਨੁ ਰਹਿਆ ਅਘਾਇ ॥੨॥
37 ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
38 ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥
39 ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
40 ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
41 ਆਸਾ ਮਹਲਾ ੫ ॥
42 ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
43 ਕਾਚੀ ਪਾਕੀ ਬਾਢਿ ਪਰਾਨੀ ॥੧॥
44 ਜੋ ਜਨਮੈ ਸੋ ਜਾਨਹੁ ਮੂਆ ॥
45 ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥
46 ਦਿਨ ਤੇ ਸਰਪਰ ਪਉਸੀ ਰਾਤਿ ॥
47 ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥
48 ਮਾਇਆ ਮੋਹਿ ਸੋਇ ਰਹੇ ਅਭਾਗੇ ॥
49 ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥