Ang 381
1 ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥
2 ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥
3 ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
4 ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥
5 ਆਸਾ ਮਹਲਾ ੫ ॥
6 ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥
7 ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
8 ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥
9 ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥
10 ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥
11 ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥
12 ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥
13 ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥
14 ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥
15 ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥
16 ਆਸਾ ਮਹਲਾ ੫ ॥
17 ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥
18 ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥
19 ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥
20 ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥
21 ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥
22 ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥
23 ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥
24 ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥
25 ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥
26 ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥
27 ਆਸਾ ਮਹਲਾ ੫ ॥
28 ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥
29 ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥
30 ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥
31 ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥
32 ਬਾਝੁ ਥੂਨੀਆ ਛਪਰਾ ਥਾਮੑਿਆ ਨੀਘਰਿਆ ਘਰੁ ਪਾਇਆ ਰੇ ॥
33 ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥
34 ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥
35 ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥