Ang 382
1 ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥
2 ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥
3 ਆਸਾ ਮਹਲਾ ੫ ॥
4 ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮੑਾਰਿਆ ॥
5 ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥
6 ਗੁਰਸਿਖ ਰਾਖੇ ਗੁਰ ਗੋਪਾਲਿ ॥
7 ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥
8 ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥
9 ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥
10 ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥
11 ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥
12 ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥
13 ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥
14 ਆਸਾ ਮਹਲਾ ੫ ॥
15 ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
16 ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
17 ਬਾਬਾ ਬਿਖੁ ਦੇਖਿਆ ਸੰਸਾਰੁ ॥
18 ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥
19 ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥
20 ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
21 ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥
22 ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
23 ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥
24 ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥
25 ਆਸਾ ਮਹਲਾ ੫ ॥
26 ਅੰਮ੍ਰਿਤੁ ਨਾਮੁ ਤੁਮੑਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥
27 ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥
28 ਦਰਸਨੁ ਪੇਖਤ ਮੈ ਜੀਓ ॥
29 ਸੁਨਿ ਕਰਿ ਬਚਨ ਤੁਮੑਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥
30 ਤੁਮੑਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮੑ ਆਪਿ ਕੀਓ ॥
31 ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ ਸਹਜੇ ਬਿਖਿਆ ਭਈ ਖੀਓ ॥੨॥
32 ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥
33 ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥
34 ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥
35 ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥