Ang 389
1 ਆਸਾ ਮਹਲਾ ੫ ॥
2 ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥
3 ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
4 ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥
5 ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥
6 ਤੂ ਮੇਰਾ ਜੀਵਨੁ ਤੂ ਆਧਾਰੁ ॥
7 ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
8 ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥
9 ਤੂ ਸਮਰਥੁ ਮੈ ਤੇਰਾ ਤਾਣੁ ॥੩॥
10 ਅਨਦਿਨੁ ਜਪਉ ਨਾਮ ਗੁਣਤਾਸਿ ॥
11 ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥
12 ਆਸਾ ਮਹਲਾ ੫ ॥
13 ਰੋਵਨਹਾਰੈ ਝੂਠੁ ਕਮਾਨਾ ॥
14 ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥
15 ਕੋ ਮੂਆ ਕਾ ਕੈ ਘਰਿ ਗਾਵਨੁ ॥
16 ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥
17 ਬਾਲ ਬਿਵਸਥਾ ਤੇ ਬਿਰਧਾਨਾ ॥
18 ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥
19 ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥
20 ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥
21 ਕਹੁ ਨਾਨਕ ਜੋ ਲਾਇਆ ਨਾਮ ॥
22 ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥
23 ਆਸਾ ਮਹਲਾ ੫ ॥
24 ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
25 ਭੋਰੁ ਭਇਆ ਬਹੁਰਿ ਪਛੁਤਾਨੀ ॥੧॥
26 ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
27 ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
28 ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
29 ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
30 ਸਾਦਿ ਮੋਹਿ ਲਾਦੀ ਅਹੰਕਾਰੇ ॥
31 ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
32 ਸਾਧਸੰਗਿ ਮਿਟੇ ਭਰਮ ਅੰਧਾਰੇ ॥
33 ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥
34 ਆਸਾ ਮਹਲਾ ੫ ॥
35 ਚਰਨ ਕਮਲ ਕੀ ਆਸ ਪਿਆਰੇ ॥
36 ਜਮਕੰਕਰ ਨਸਿ ਗਏ ਵਿਚਾਰੇ ॥੧॥
37 ਤੂ ਚਿਤਿ ਆਵਹਿ ਤੇਰੀ ਮਇਆ ॥
38 ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥
39 ਅਨਿਕ ਦੂਖ ਦੇਵਹਿ ਅਵਰਾ ਕਉ ॥
40 ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥
41 ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥
42 ਸਹਜ ਅਨੰਦ ਬਸੈ ਬੈਰਾਗੀ ॥੩॥
43 ਨਾਨਕ ਕੀ ਅਰਦਾਸਿ ਸੁਣੀਜੈ ॥
44 ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥
45 ਆਸਾ ਮਹਲਾ ੫ ॥
46 ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥
47 ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥
48 ਸੰਤ ਪ੍ਰਸਾਦਿ ਭਲੀ ਬਨੀ ॥
49 ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥
50 ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥
51 ਮਿਟਿ ਗਈ ਭੂਖ ਮਹਾ ਬਿਕਰਾਲ ॥੨॥
52 ਠਾਕੁਰਿ ਅਪੁਨੈ ਕੀਨੀ ਦਾਤਿ ॥
53 ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥
54 ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥