Ang 468
1 ਸਤਿਗੁਰੁ ਭੇਟੇ ਸੋ ਸੁਖੁ ਪਾਏ ॥
2 ਹਰਿ ਕਾ ਨਾਮੁ ਮੰਨਿ ਵਸਾਏ ॥
3 ਨਾਨਕ ਨਦਰਿ ਕਰੇ ਸੋ ਪਾਏ ॥
4 ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
5 ਪਉੜੀ ॥
6 ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥
7 ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥
8 ਇਕਿ ਮੂਲੁ ਨ ਬੁਝਨੑਿ ਆਪਣਾ ਅਣਹੋਦਾ ਆਪੁ ਗਣਾਇਦੇ ॥
9 ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥
10 ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥
11 ਸਲੋਕੁ ਮਃ ੧ ॥
12 ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥
13 ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥
14 ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥
15 ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥
16 ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥
17 ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥
18 ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥
19 ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥
20 ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
21 ਮਃ ੧ ॥
22 ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥
23 ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥
24 ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥
25 ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥
26 ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥
27 ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥
28 ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥
29 ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥
30 ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥
31 ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥
32 ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥
33 ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
34 ਪਉੜੀ ॥
35 ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥
36 ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥
37 ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥
38 ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥
39 ਮਤਿ ਥੋੜੀ ਸੇਵ ਗਵਾਈਐ ॥੧੦॥
40 ਸਲੋਕੁ ਮਃ ੧ ॥
41 ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥
42 ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥
43 ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥
44 ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
45 ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥
46 ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥
47 ਮਃ ੧ ॥
48 ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥
49 ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥