Ang 501
1 ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥
2 ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥
3 ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥
4 ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥
5 ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
6 ਗੂਜਰੀ ਮਹਲਾ ੫ ॥
7 ਰਸਨਾ ਰਾਮ ਰਾਮ ਰਵੰਤ ॥
8 ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥
9 ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥
10 ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥
11 ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥
12 ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥
13 ਗੂਜਰੀ ਮਹਲਾ ੫ ਘਰੁ ੪ ਚਉਪਦੇ ॥
14 ੴ ਸਤਿਗੁਰ ਪ੍ਰਸਾਦਿ ॥
15 ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥
16 ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥
17 ਰੇ ਚਿਤ ਚਰਣ ਕਮਲ ਅਰਾਧਿ ॥
18 ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥
19 ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥
20 ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥
21 ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥
22 ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥
23 ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥
24 ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥
25 ਗੂਜਰੀ ਮਹਲਾ ੫ ॥
26 ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥
27 ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥
28 ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥
29 ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥
30 ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥
31 ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥
32 ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥
33 ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥
34 ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥
35 ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
36 ਗੂਜਰੀ ਮਹਲਾ ੫ ॥
37 ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥