Ang 538
1 ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥
2 ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
3 ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥
4 ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥
5 ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥
6 ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
7 ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥
8 ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥
9 ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥
10 ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
11 ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥
12 ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥
13 ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥
14 ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
15 ਰਾਗੁ ਬਿਹਾਗੜਾ ਮਹਲਾ ੪ ॥
16 ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥
17 ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥
18 ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥
19 ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥
20 ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥
21 ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥
22 ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥
23 ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥
24 ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥
25 ਜਿਉ ਪੰਖੀ ਕਪੋਤਿ ਆਪੁ ਬਨੑਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥
26 ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥