Ang 542
1 ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥
2 ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥
3 ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥
4 ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥
5 ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥
6 ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥
7 ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥
8 ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥
9 ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥
10 ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
11 ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥
12 ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥
13 ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥
14 ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥
15 ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥
16 ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
17 ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥
18 ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥
19 ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥
20 ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥
21 ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥
22 ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥
23 ਰਾਗੁ ਬਿਹਾਗੜਾ ਮਹਲਾ ੫ ॥
24 ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
25 ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
26 ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
27 ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
28 ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
29 ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
30 ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥
31 ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥
32 ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥