Ang 55
1 ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥
2 ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥
3 ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥
4 ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥
5 ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥
6 ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥
7 ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥
8 ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥
9 ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥
10 ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥
11 ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥
12 ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥
13 ਸਿਰੀਰਾਗੁ ਮਹਲਾ ੧ ॥
14 ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥
15 ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥
16 ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥
17 ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥
18 ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥
19 ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥
20 ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥
21 ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥
22 ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥
23 ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥
24 ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥
25 ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥
26 ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥
27 ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥
28 ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥
29 ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥
30 ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥
31 ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥
32 ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥
33 ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥
34 ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥
35 ਗੁਰਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥
36 ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥
37 ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥
38 ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥
39 ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥
40 ਸਿਰੀਰਾਗੁ ਮਹਲਾ ੧ ॥
41 ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥