Ang 550
1 ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥
2 ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥
3 ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥
4 ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥
5 ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥
6 ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥
7 ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥
8 ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
9 ਪਉੜੀ ॥
10 ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥
11 ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥
12 ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥
13 ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥
14 ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
15 ਸਲੋਕ ਮਃ ੩ ॥
16 ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥
17 ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥
18 ਮਃ ੩ ॥
19 ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥
20 ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥
21 ਪਉੜੀ ॥
22 ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥
23 ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥
24 ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥
25 ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥
26 ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥
27 ਸਲੋਕ ਮਃ ੩ ॥
28 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥
29 ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥
30 ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥
31 ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
32 ਮਃ ੩ ॥
33 ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥
34 ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥
35 ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥
36 ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
37 ਪਉੜੀ ॥
38 ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥
39 ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥