Ang 552
1 ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥
2 ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥
3 ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥
4 ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥
5 ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
6 ਪਉੜੀ ॥
7 ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥
8 ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥
9 ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥
10 ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥
11 ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
12 ਸਲੋਕ ਮਃ ੩ ॥
13 ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
14 ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥
15 ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥
16 ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥
17 ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
18 ਮਃ ੩ ॥
19 ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥
20 ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥
21 ਨਾਮੁ ਸਮੑਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥
22 ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥
23 ਪਉੜੀ ॥
24 ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥
25 ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥
26 ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥
27 ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥
28 ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
29 ਸਲੋਕੁ ਮਃ ੪ ॥
30 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
31 ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
32 ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
33 ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
34 ਮਃ ੩ ॥
35 ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
36 ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
37 ਪਉੜੀ ॥
38 ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
39 ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
40 ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
41 ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥