Ang 587
1 ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥
2 ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥
3 ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
4 ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥
5 ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥
6 ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥
7 ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
8 ਮਃ ੩ ॥
9 ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
10 ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥
11 ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥
12 ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥
13 ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥
14 ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥
15 ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥
16 ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥
17 ਪਉੜੀ ॥
18 ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥
19 ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥
20 ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥
21 ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥
22 ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
23 ਸਲੋਕ ਮਃ ੩ ॥
24 ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
25 ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥
26 ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥
27 ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥
28 ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥
29 ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥
30 ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥
31 ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥
32 ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥
33 ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
34 ਮਃ ੩ ॥
35 ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
36 ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
37 ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
38 ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
39 ਪਉੜੀ ॥
40 ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥