Ang 589
1 ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
2 ਸਲੋਕੁ ਮਃ ੩ ॥
3 ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥
4 ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥
5 ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥
6 ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥
7 ਮਃ ੩ ॥
8 ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥
9 ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥
10 ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥
11 ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥
12 ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥
13 ਪਉੜੀ ॥
14 ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥
15 ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥
16 ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥
17 ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥
18 ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥
19 ਸਲੋਕ ਮਃ ੩ ॥
20 ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥
21 ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥
22 ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥
23 ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥
24 ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥
25 ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥
26 ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥
27 ਮਃ ੩ ॥
28 ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
29 ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥
30 ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥
31 ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥
32 ਪਉੜੀ ॥
33 ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥
34 ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥
35 ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥
36 ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥
37 ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥
38 ਸਲੋਕ ਮਃ ੩ ॥
39 ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
40 ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
41 ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥