Ang 590
1 ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
2 ਮਹਲਾ ੧ ॥
3 ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
4 ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
5 ਪਉੜੀ ॥
6 ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
7 ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
8 ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥
9 ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
10 ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
11 ਸਲੋਕੁ ਮਃ ੩ ॥
12 ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥
13 ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥
14 ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
15 ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥
16 ਨਾਨਕ ਵਿਣੁ ਨਾਵੈ ਨਕਂੀ ਵਢਂੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
17 ਮਃ ੩ ॥
18 ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥
19 ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥
20 ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥
21 ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
22 ਪਉੜੀ ॥
23 ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥
24 ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥
25 ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥
26 ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥
27 ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
28 ਸਲੋਕ ਮਃ ੩ ॥
29 ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
30 ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥
31 ਮਃ ੩ ॥
32 ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥
33 ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥
34 ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥
35 ਪਉੜੀ ॥
36 ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥
37 ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥
38 ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥