Ang 599
1 ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥
2 ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥
3 ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥
4 ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥
5 ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥
6 ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥
7 ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥
8 ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥
9 ਸੋਰਠਿ ਮਹਲਾ ੧ ਘਰੁ ੩ ॥
10 ੴ ਸਤਿਗੁਰ ਪ੍ਰਸਾਦਿ ॥
11 ਜਾ ਤਿਸੁ ਭਾਵਾ ਤਦ ਹੀ ਗਾਵਾ ॥
12 ਤਾ ਗਾਵੇ ਕਾ ਫਲੁ ਪਾਵਾ ॥
13 ਗਾਵੇ ਕਾ ਫਲੁ ਹੋਈ ॥
14 ਜਾ ਆਪੇ ਦੇਵੈ ਸੋਈ ॥੧॥
15 ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥
16 ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥
17 ਗੁਰ ਸਾਖੀ ਅੰਤਰਿ ਜਾਗੀ ॥
18 ਤਾ ਚੰਚਲ ਮਤਿ ਤਿਆਗੀ ॥
19 ਗੁਰ ਸਾਖੀ ਕਾ ਉਜੀਆਰਾ ॥
20 ਤਾ ਮਿਟਿਆ ਸਗਲ ਅੰਧੵਾਰਾ ॥੨॥
21 ਗੁਰ ਚਰਨੀ ਮਨੁ ਲਾਗਾ ॥
22 ਤਾ ਜਮ ਕਾ ਮਾਰਗੁ ਭਾਗਾ ॥
23 ਭੈ ਵਿਚਿ ਨਿਰਭਉ ਪਾਇਆ ॥
24 ਤਾ ਸਹਜੈ ਕੈ ਘਰਿ ਆਇਆ ॥੩॥
25 ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥
26 ਇਸੁ ਜਗ ਮਹਿ ਕਰਣੀ ਸਾਰੀ ॥
27 ਕਰਣੀ ਕੀਰਤਿ ਹੋਈ ॥
28 ਜਾ ਆਪੇ ਮਿਲਿਆ ਸੋਈ ॥੪॥੧॥੧੨॥
29 ਸੋਰਠਿ ਮਹਲਾ ੩ ਘਰੁ ੧ ॥
30 ੴ ਸਤਿਗੁਰ ਪ੍ਰਸਾਦਿ ॥
31 ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥
32 ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥
33 ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
34 ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥
35 ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
36 ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥
37 ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥
38 ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥
39 ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥