Ang 609
1 ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥
2 ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥
3 ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥
4 ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥
5 ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥
6 ਸੋਰਠਿ ਮਹਲਾ ੫ ਦੁਤੁਕੇ ॥
7 ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
8 ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
9 ਮਾਧਵੇ ਐਸੀ ਦੇਹੁ ਬੁਝਾਈ ॥
10 ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
11 ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥
12 ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
13 ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥
14 ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
15 ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
16 ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
17 ਸੋਰਠਿ ਮਹਲਾ ੫ ॥
18 ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
19 ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
20 ਰੇ ਨਰ ਕਾਹੇ ਪਪੋਰਹੁ ਦੇਹੀ ॥
21 ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
22 ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
23 ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
24 ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
25 ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
26 ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
27 ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
28 ਸੋਰਠਿ ਮਹਲਾ ੫ ॥
29 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
30 ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥
31 ਅਪੁਨੇ ਸਤਿਗੁਰ ਕੈ ਬਲਿਹਾਰੈ ॥
32 ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
33 ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥
34 ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥
35 ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥
36 ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥
37 ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥