Ang 618
1 ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
2 ਸੋਰਠਿ ਮਹਲਾ ੫ ॥
3 ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
4 ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
5 ਮੇਰਾ ਬੈਦੁ ਗੁਰੂ ਗੋਵਿੰਦਾ ॥
6 ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
7 ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
8 ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
9 ਸੋਰਠਿ ਮਹਲਾ ੫ ॥
10 ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥
11 ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥
12 ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥
13 ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥
14 ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥
15 ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
16 ਸੋਰਠਿ ਮਃ ੫ ॥
17 ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥
18 ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥
19 ਭਲੋ ਸਮੂਰਤੁ ਪੂਰਾ ॥
20 ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥
21 ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥
22 ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥
23 ਸੋਰਠਿ ਮਹਲਾ ੫ ॥
24 ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥
25 ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥
26 ਮੇਰੋ ਗੁਰੁ ਰਖਵਾਰੋ ਮੀਤ ॥
27 ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥
28 ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥
29 ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
30 ਸੋਰਠਿ ਮਹਲਾ ੫ ॥
31 ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥
32 ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥
33 ਹਰਿ ਕੇ ਚਰਨ ਕਮਲ ਆਧਾਰ ॥
34 ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥
35 ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥
36 ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥
37 ਸੋਰਠਿ ਮਹਲਾ ੫ ॥
38 ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥
39 ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥
40 ਸਤਿਗੁਰੁ ਪੂਰਾ ਮੇਰੈ ਨਾਲਿ ॥