Ang 634
1 ਸੋਰਠਿ ਮਹਲਾ ੯ ॥
2 ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
3 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
4 ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
5 ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
6 ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
7 ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥
8 ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥
9 ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
10 ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥
11 ੴ ਸਤਿਗੁਰ ਪ੍ਰਸਾਦਿ ॥
12 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
13 ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
14 ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
15 ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
16 ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
17 ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
18 ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
19 ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
20 ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
21 ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
22 ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
23 ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
24 ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
25 ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
26 ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
27 ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
28 ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
29 ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
30 ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
31 ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
32 ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
33 ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥