Ang 662
1 ਜਿਨਿ ਮਨੁ ਰਾਖਿਆ ਅਗਨੀ ਪਾਇ ॥
2 ਵਾਜੈ ਪਵਣੁ ਆਖੈ ਸਭ ਜਾਇ ॥੨॥
3 ਜੇਤਾ ਮੋਹੁ ਪਰੀਤਿ ਸੁਆਦ ॥
4 ਸਭਾ ਕਾਲਖ ਦਾਗਾ ਦਾਗ ॥
5 ਦਾਗ ਦੋਸ ਮੁਹਿ ਚਲਿਆ ਲਾਇ ॥
6 ਦਰਗਹ ਬੈਸਣ ਨਾਹੀ ਜਾਇ ॥੩॥
7 ਕਰਮਿ ਮਿਲੈ ਆਖਣੁ ਤੇਰਾ ਨਾਉ ॥
8 ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
9 ਜੇ ਕੋ ਡੂਬੈ ਫਿਰਿ ਹੋਵੈ ਸਾਰ ॥
10 ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
11 ਧਨਾਸਰੀ ਮਹਲਾ ੧ ॥
12 ਚੋਰੁ ਸਲਾਹੇ ਚੀਤੁ ਨ ਭੀਜੈ ॥
13 ਜੇ ਬਦੀ ਕਰੇ ਤਾ ਤਸੂ ਨ ਛੀਜੈ ॥
14 ਚੋਰ ਕੀ ਹਾਮਾ ਭਰੇ ਨ ਕੋਇ ॥
15 ਚੋਰੁ ਕੀਆ ਚੰਗਾ ਕਿਉ ਹੋਇ ॥੧॥
16 ਸੁਣਿ ਮਨ ਅੰਧੇ ਕੁਤੇ ਕੂੜਿਆਰ ॥
17 ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥
18 ਚੋਰੁ ਸੁਆਲਿਉ ਚੋਰੁ ਸਿਆਣਾ ॥
19 ਖੋਟੇ ਕਾ ਮੁਲੁ ਏਕੁ ਦੁਗਾਣਾ ॥
20 ਜੇ ਸਾਥਿ ਰਖੀਐ ਦੀਜੈ ਰਲਾਇ ॥
21 ਜਾ ਪਰਖੀਐ ਖੋਟਾ ਹੋਇ ਜਾਇ ॥੨॥
22 ਜੈਸਾ ਕਰੇ ਸੁ ਤੈਸਾ ਪਾਵੈ ॥
23 ਆਪਿ ਬੀਜਿ ਆਪੇ ਹੀ ਖਾਵੈ ॥
24 ਜੇ ਵਡਿਆਈਆ ਆਪੇ ਖਾਇ ॥
25 ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥
26 ਜੇ ਸਉ ਕੂੜੀਆ ਕੂੜੁ ਕਬਾੜੁ ॥
27 ਭਾਵੈ ਸਭੁ ਆਖਉ ਸੰਸਾਰੁ ॥
28 ਤੁਧੁ ਭਾਵੈ ਅਧੀ ਪਰਵਾਣੁ ॥
29 ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
30 ਧਨਾਸਰੀ ਮਹਲਾ ੧ ॥
31 ਕਾਇਆ ਕਾਗਦੁ ਮਨੁ ਪਰਵਾਣਾ ॥
32 ਸਿਰ ਕੇ ਲੇਖ ਨ ਪੜੈ ਇਆਣਾ ॥
33 ਦਰਗਹ ਘੜੀਅਹਿ ਤੀਨੇ ਲੇਖ ॥
34 ਖੋਟਾ ਕਾਮਿ ਨ ਆਵੈ ਵੇਖੁ ॥੧॥
35 ਨਾਨਕ ਜੇ ਵਿਚਿ ਰੁਪਾ ਹੋਇ ॥
36 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
37 ਕਾਦੀ ਕੂੜੁ ਬੋਲਿ ਮਲੁ ਖਾਇ ॥
38 ਬ੍ਰਾਹਮਣੁ ਨਾਵੈ ਜੀਆ ਘਾਇ ॥
39 ਜੋਗੀ ਜੁਗਤਿ ਨ ਜਾਣੈ ਅੰਧੁ ॥
40 ਤੀਨੇ ਓਜਾੜੇ ਕਾ ਬੰਧੁ ॥੨॥
41 ਸੋ ਜੋਗੀ ਜੋ ਜੁਗਤਿ ਪਛਾਣੈ ॥
42 ਗੁਰ ਪਰਸਾਦੀ ਏਕੋ ਜਾਣੈ ॥
43 ਕਾਜੀ ਸੋ ਜੋ ਉਲਟੀ ਕਰੈ ॥
44 ਗੁਰ ਪਰਸਾਦੀ ਜੀਵਤੁ ਮਰੈ ॥
45 ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
46 ਆਪਿ ਤਰੈ ਸਗਲੇ ਕੁਲ ਤਾਰੈ ॥੩॥
47 ਦਾਨਸਬੰਦੁ ਸੋਈ ਦਿਲਿ ਧੋਵੈ ॥
48 ਮੁਸਲਮਾਣੁ ਸੋਈ ਮਲੁ ਖੋਵੈ ॥
49 ਪੜਿਆ ਬੂਝੈ ਸੋ ਪਰਵਾਣੁ ॥
50 ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
51 ਧਨਾਸਰੀ ਮਹਲਾ ੧ ਘਰੁ ੩ ॥
52 ੴ ਸਤਿਗੁਰ ਪ੍ਰਸਾਦਿ ॥
53 ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
54 ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
55 ਕਲ ਮਹਿ ਰਾਮ ਨਾਮੁ ਸਾਰੁ ॥
56 ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
57 ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥