Ang 667
1 ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥
2 ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
3 ਧਨਾਸਰੀ ਮਹਲਾ ੪ ॥
4 ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥
5 ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥
6 ਹਰਿ ਕੈ ਨਾਮਿ ਰਤਾ ਬੈਰਾਗੀ ॥
7 ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥
8 ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ ॥
9 ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥
10 ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ ॥
11 ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥
12 ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥
13 ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥
14 ਧਨਾਸਰੀ ਮਹਲਾ ੪ ॥
15 ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥
16 ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥
17 ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥
18 ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥
19 ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥
20 ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥
21 ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥
22 ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥
23 ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥
24 ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥
25 ਧਨਾਸਰੀ ਮਹਲਾ ੪ ॥
26 ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
27 ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
28 ਗੁਰਸਿਖ ਮੀਤ ਚਲਹੁ ਗੁਰ ਚਾਲੀ ॥
29 ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
30 ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
31 ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥
32 ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
33 ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
34 ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
35 ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥