Ang 671
1 ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥
2 ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥
3 ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥
4 ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥
5 ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥
6 ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥
7 ਧਨਾਸਰੀ ਮਃ ੫ ॥
8 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥
9 ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥
10 ਸਾਧਸੰਗਿ ਚਿੰਤ ਬਿਰਾਨੀ ਛਾਡੀ ॥
11 ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥
12 ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥
13 ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥
14 ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥
15 ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥
16 ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥
17 ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥
18 ਧਨਾਸਰੀ ਮਃ ੫ ॥
19 ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥
20 ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥
21 ਅਬ ਮੋਹਿ ਰਾਮ ਜਸੋ ਮਨਿ ਗਾਇਓ ॥
22 ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥
23 ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥
24 ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥
25 ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥
26 ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥
27 ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥
28 ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
29 ਧਨਾਸਰੀ ਮਹਲਾ ੫ ॥
30 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
31 ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥
32 ਜੀਅ ਕੀ ਏਕੈ ਹੀ ਪਹਿ ਮਾਨੀ ॥
33 ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
34 ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥
35 ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥
36 ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥