Ang 678
1 ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
2 ਧਨਾਸਰੀ ਮਹਲਾ ੫ ॥
3 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
4 ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
5 ਤੁਮ ਘਰਿ ਆਵਹੁ ਮੇਰੇ ਮੀਤ ॥
6 ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
7 ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥
8 ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
9 ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥
10 ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
11 ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥
12 ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
13 ਧਨਾਸਰੀ ਮਹਲਾ ੫ ਘਰੁ ੬ ॥
14 ੴ ਸਤਿਗੁਰ ਪ੍ਰਸਾਦਿ ॥
15 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥
16 ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥
17 ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥
18 ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥
19 ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥
20 ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥
21 ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥
22 ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
23 ਧਨਾਸਰੀ ਮਹਲਾ ੫ ॥
24 ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥
25 ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥
26 ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥
27 ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥
28 ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥
29 ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥