Ang 681
1 ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
2 ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
3 ਧਨਾਸਰੀ ਮਹਲਾ ੫ ॥
4 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
5 ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
6 ਸਤਿਗੁਰਿ ਪੂਰੈ ਕੀਨੀ ਦਾਤਿ ॥
7 ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
8 ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
9 ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
10 ਧਨਾਸਰੀ ਮਹਲਾ ੫ ॥
11 ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
12 ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
13 ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
14 ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
15 ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
16 ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
17 ਧਨਾਸਰੀ ਮਹਲਾ ੫ ॥
18 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
19 ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
20 ਰਸਨਾ ਰਾਮ ਰਸਾਇਨਿ ਮਾਤੀ ॥
21 ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
22 ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
23 ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
24 ਧਨਾਸਰੀ ਮਹਲਾ ੫ ॥
25 ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
26 ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
27 ਨਿਰਖਉ ਤੁਮਰੀ ਓਰਿ ਹਰਿ ਨੀਤ ॥
28 ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
29 ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
30 ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
31 ਧਨਾਸਰੀ ਮਹਲਾ ੫ ॥
32 ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
33 ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
34 ਹਰਿ ਜਨ ਰਾਖੇ ਗੁਰ ਗੋਵਿੰਦ ॥
35 ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
36 ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
37 ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥