Ang 682
1 ਧਨਾਸਰੀ ਮਹਲਾ ੫ ॥
2 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
3 ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
4 ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
5 ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥
6 ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥
7 ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
8 ਧਨਾਸਰੀ ਮਹਲਾ ੫ ॥
9 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
10 ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
11 ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
12 ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
13 ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
14 ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
15 ਧਨਾਸਰੀ ਮਹਲਾ ੫ ॥
16 ਜਨ ਕੇ ਪੂਰਨ ਹੋਏ ਕਾਮ ॥
17 ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥
18 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥
19 ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥
20 ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥
21 ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥
22 ਧਨਾਸਰੀ ਮਹਲਾ ੫ ॥
23 ਮਾਂਗਉ ਰਾਮ ਤੇ ਇਕੁ ਦਾਨੁ ॥
24 ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
25 ਚਰਨ ਤੁਮੑਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
26 ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
27 ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥
28 ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
29 ਧਨਾਸਰੀ ਮਹਲਾ ੫ ॥
30 ਮਾਂਗਉ ਰਾਮ ਤੇ ਸਭਿ ਥੋਕ ॥
31 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
32 ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥
33 ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥
34 ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥
35 ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
36 ਧਨਾਸਰੀ ਮਹਲਾ ੫ ॥
37 ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥
38 ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥