Ang 688
1 ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
2 ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
3 ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
4 ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
5 ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
6 ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
7 ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
8 ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
9 ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
10 ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
11 ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
12 ਧਨਾਸਰੀ ਮਹਲਾ ੧ ॥
13 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
14 ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
15 ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥
16 ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
17 ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥
18 ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
19 ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥
20 ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥
21 ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥
22 ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥
23 ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥
24 ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥
25 ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥
26 ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥
27 ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥
28 ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥
29 ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥
30 ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥
31 ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥
32 ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥
33 ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥
34 ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥
35 ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥
36 ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥
37 ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥