Ang 7
1 ਆਦੇਸੁ ਤਿਸੈ ਆਦੇਸੁ ॥
2 ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥
3 ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
4 ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
5 ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
6 ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
7 ਆਦੇਸੁ ਤਿਸੈ ਆਦੇਸੁ ॥
8 ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥
9 ਆਸਣੁ ਲੋਇ ਲੋਇ ਭੰਡਾਰ ॥
10 ਜੋ ਕਿਛੁ ਪਾਇਆ ਸੁ ਏਕਾ ਵਾਰ ॥
11 ਕਰਿ ਕਰਿ ਵੇਖੈ ਸਿਰਜਣਹਾਰੁ ॥
12 ਨਾਨਕ ਸਚੇ ਕੀ ਸਾਚੀ ਕਾਰ ॥
13 ਆਦੇਸੁ ਤਿਸੈ ਆਦੇਸੁ ॥
14 ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥
15 ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
16 ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
17 ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
18 ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
19 ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
20 ਆਖਣਿ ਜੋਰੁ ਚੁਪੈ ਨਹ ਜੋਰੁ ॥
21 ਜੋਰੁ ਨ ਮੰਗਣਿ ਦੇਣਿ ਨ ਜੋਰੁ ॥
22 ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
23 ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
24 ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
25 ਜੋਰੁ ਨ ਜੁਗਤੀ ਛੁਟੈ ਸੰਸਾਰੁ ॥
26 ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
27 ਨਾਨਕ ਉਤਮੁ ਨੀਚੁ ਨ ਕੋਇ ॥੩੩॥
28 ਰਾਤੀ ਰੁਤੀ ਥਿਤੀ ਵਾਰ ॥
29 ਪਵਣ ਪਾਣੀ ਅਗਨੀ ਪਾਤਾਲ ॥
30 ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
31 ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
32 ਤਿਨ ਕੇ ਨਾਮ ਅਨੇਕ ਅਨੰਤ ॥
33 ਕਰਮੀ ਕਰਮੀ ਹੋਇ ਵੀਚਾਰੁ ॥
34 ਸਚਾ ਆਪਿ ਸਚਾ ਦਰਬਾਰੁ ॥
35 ਤਿਥੈ ਸੋਹਨਿ ਪੰਚ ਪਰਵਾਣੁ ॥
36 ਨਦਰੀ ਕਰਮਿ ਪਵੈ ਨੀਸਾਣੁ ॥
37 ਕਚ ਪਕਾਈ ਓਥੈ ਪਾਇ ॥
38 ਨਾਨਕ ਗਇਆ ਜਾਪੈ ਜਾਇ ॥੩੪॥
39 ਧਰਮ ਖੰਡ ਕਾ ਏਹੋ ਧਰਮੁ ॥
40 ਗਿਆਨ ਖੰਡ ਕਾ ਆਖਹੁ ਕਰਮੁ ॥
41 ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
42 ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
43 ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
44 ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
45 ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
46 ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
47 ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
48 ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥
49 ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
50 ਤਿਥੈ ਨਾਦ ਬਿਨੋਦ ਕੋਡ ਅਨੰਦੁ ॥