Ang 70
1 ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥
2 ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥
3 ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥
4 ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥
5 ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥
6 ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥
7 ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥
8 ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥
9 ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥
10 ਸਿਰੀਰਾਗੁ ਮਹਲਾ ੫ ॥
11 ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥
12 ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥
13 ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥
14 ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥
15 ਸਾਹਿਬੁ ਨਿਤਾਣਿਆ ਕਾ ਤਾਣੁ ॥
16 ਆਇ ਨ ਜਾਈ ਥਿਰੁ ਸਦਾ ਗੁਰਸਬਦੀ ਸਚੁ ਜਾਣੁ ॥੧॥ ਰਹਾਉ ॥
17 ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥
18 ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥
19 ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥
20 ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥
21 ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥
22 ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥
23 ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥
24 ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥
25 ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥
26 ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥
27 ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥
28 ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥
29 ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥
30 ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥
31 ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥
32 ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥
33 ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥
34 ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥
35 ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥
36 ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥
37 ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥
38 ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥
39 ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥