Ang 717
1 ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
2 ਟੋਡੀ ਮਹਲਾ ੫ ॥
3 ਹਰਿ ਹਰਿ ਪਤਿਤ ਪਾਵਨ ॥
4 ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥
5 ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥
6 ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥
7 ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥
8 ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
9 ਟੋਡੀ ਮਹਲਾ ੫ ॥
10 ਮਾਈ ਮਾਇਆ ਛਲੁ ॥
11 ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
12 ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
13 ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
14 ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
15 ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
16 ਟੋਡੀ ਮਹਲਾ ੫ ॥
17 ਮਾਈ ਚਰਨ ਗੁਰ ਮੀਠੇ ॥
18 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥
19 ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
20 ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
21 ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
22 ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
23 ਟੋਡੀ ਮਹਲਾ ੫ ॥
24 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
25 ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
26 ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
27 ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
28 ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥
29 ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
30 ਟੋਡੀ ਮਹਲਾ ੫ ॥
31 ਮਾਈ ਮੇਰੇ ਮਨ ਕੋ ਸੁਖੁ ॥
32 ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
33 ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
34 ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
35 ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
36 ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥