Ang 722
1 ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
2 ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥
3 ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥
4 ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥
5 ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥
6 ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
7 ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥
8 ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥
9 ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥
10 ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
11 ਤਿਲੰਗ ਮਃ ੧ ॥
12 ਇਆਨੜੀਏ ਮਾਨੜਾ ਕਾਇ ਕਰੇਹਿ ॥
13 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
14 ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
15 ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
16 ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
17 ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
18 ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
19 ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
20 ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
21 ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
22 ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
23 ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
24 ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
25 ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
26 ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
27 ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
28 ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥
29 ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
30 ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥
31 ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
32 ਤਿਲੰਗ ਮਹਲਾ ੧ ॥
33 ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
34 ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
35 ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥
36 ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥
37 ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥
38 ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥