Ang 743
1 ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
2 ਸੂਹੀ ਮਹਲਾ ੫ ॥
3 ਦੀਨੁ ਛਡਾਇ ਦੁਨੀ ਜੋ ਲਾਏ ॥
4 ਦੁਹੀ ਸਰਾਈ ਖੁਨਾਮੀ ਕਹਾਏ ॥੧॥
5 ਜੋ ਤਿਸੁ ਭਾਵੈ ਸੋ ਪਰਵਾਣੁ ॥
6 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥
7 ਸਚਾ ਧਰਮੁ ਪੁੰਨੁ ਭਲਾ ਕਰਾਏ ॥
8 ਦੀਨ ਕੈ ਤੋਸੈ ਦੁਨੀ ਨ ਜਾਏ ॥੨॥
9 ਸਰਬ ਨਿਰੰਤਰਿ ਏਕੋ ਜਾਗੈ ॥
10 ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥
11 ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥
12 ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥
13 ਸੂਹੀ ਮਹਲਾ ੫ ॥
14 ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥
15 ਈਤ ਊਤ ਕੀ ਓਟ ਸਵਾਰੀ ॥੧॥
16 ਸਦਾ ਸਦਾ ਜਪੀਐ ਹਰਿ ਨਾਮ ॥
17 ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥
18 ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥
19 ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥
20 ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥
21 ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥
22 ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥
23 ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥
24 ਸੂਹੀ ਮਹਲਾ ੫ ॥
25 ਗੁਰ ਪੂਰੇ ਜਬ ਭਏ ਦਇਆਲ ॥
26 ਦੁਖ ਬਿਨਸੇ ਪੂਰਨ ਭਈ ਘਾਲ ॥੧॥
27 ਪੇਖਿ ਪੇਖਿ ਜੀਵਾ ਦਰਸੁ ਤੁਮੑਾਰਾ ॥
28 ਚਰਣ ਕਮਲ ਜਾਈ ਬਲਿਹਾਰਾ ॥
29 ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥
30 ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥
31 ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥
32 ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥
33 ਜਾਲਿ ਨ ਸਾਕਹਿ ਤੀਨੇ ਤਾਪ ॥੩॥
34 ਨਿਮਖ ਨ ਬਿਸਰਹਿ ਹਰਿ ਚਰਣ ਤੁਮੑਾਰੇ ॥
35 ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥
36 ਸੂਹੀ ਮਹਲਾ ੫ ॥
37 ਸੇ ਸੰਜੋਗ ਕਰਹੁ ਮੇਰੇ ਪਿਆਰੇ ॥
38 ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥
39 ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
40 ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥
41 ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
42 ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥
43 ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥
44 ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥
45 ਰਾਮ ਰਮਤ ਸੰਤਨ ਸੁਖੁ ਮਾਨਾ ॥
46 ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥
47 ਸੂਹੀ ਮਹਲਾ ੫ ॥
48 ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥
49 ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥
50 ਮਾਧਵੇ ਭਜੁ ਦਿਨ ਨਿਤ ਰੈਣੀ ॥
51 ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥
52 ਕਰਤ ਬਿਕਾਰ ਦੋਊ ਕਰ ਝਾਰਤ ॥
53 ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥
54 ਭਰਣ ਪੋਖਣ ਸੰਗਿ ਅਉਧ ਬਿਹਾਣੀ ॥