Ang 745
1 ਸੂਹੀ ਮਹਲਾ ੫ ॥
2 ਦਰਸਨ ਕਉ ਲੋਚੈ ਸਭੁ ਕੋਈ ॥
3 ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥
4 ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥
5 ਮਹਾ ਮੋਹਨੀ ਦੂਤਾ ਲਾਈ ॥੧॥
6 ਪ੍ਰੇਮ ਬਿਛੋਹਾ ਕਰਤ ਕਸਾਈ ॥
7 ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥
8 ਅਨਿਕ ਜਨਮ ਬੀਤੀਅਨ ਭਰਮਾਈ ॥
9 ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥
10 ਦਿਨੁ ਰੈਨਿ ਅਪਨਾ ਕੀਆ ਪਾਈ ॥
11 ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥
12 ਸੁਣਿ ਸਾਜਨ ਸੰਤ ਜਨ ਭਾਈ ॥
13 ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥
14 ਰਾਗੁ ਸੂਹੀ ਮਹਲਾ ੫ ਘਰੁ ੪ ॥
15 ੴ ਸਤਿਗੁਰ ਪ੍ਰਸਾਦਿ ॥
16 ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥
17 ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥
18 ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥
19 ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥
20 ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥
21 ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥
22 ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥
23 ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥
24 ਸਭੁ ਕਿਛੁ ਤੁਮੑਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥
25 ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥
26 ਸੂਹੀ ਮਹਲਾ ੫ ॥
27 ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥
28 ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥
29 ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥
30 ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥
31 ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥
32 ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥
33 ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥
34 ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥
35 ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥
36 ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥
37 ਸੂਹੀ ਮਹਲਾ ੫ ॥
38 ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥
39 ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥
40 ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥
41 ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥
42 ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥
43 ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥