Ang 748
1 ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
2 ਸੂਹੀ ਮਹਲਾ ੫ ॥
3 ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
4 ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥
5 ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥
6 ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
7 ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥
8 ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥
9 ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥
10 ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
11 ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥
12 ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
13 ਸੂਹੀ ਮਹਲਾ ੫ ॥
14 ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥
15 ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥
16 ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥
17 ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮੑਾਰਾ ਉਧਰੇ ॥੧॥ ਰਹਾਉ ॥
18 ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ ॥
19 ਸਾਰਿ ਸਮੑਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥
20 ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥
21 ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥
22 ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥
23 ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
24 ਸੂਹੀ ਮਹਲਾ ੫ ॥
25 ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥
26 ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥
27 ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥
28 ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥
29 ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥
30 ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥
31 ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥
32 ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥
33 ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥
34 ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥
35 ਸੂਹੀ ਮਹਲਾ ੫ ॥