Ang 759
1 ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥
2 ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥
3 ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥
4 ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥
5 ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥
6 ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥
7 ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥
8 ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥
9 ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥
10 ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥
11 ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥
12 ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥
13 ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥
14 ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥
15 ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥
16 ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
17 ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥
18 ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥
19 ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ॥
20 ੴ ਸਤਿਗੁਰ ਪ੍ਰਸਾਦਿ ॥
21 ਉਰਝਿ ਰਹਿਓ ਬਿਖਿਆ ਕੈ ਸੰਗਾ ॥
22 ਮਨਹਿ ਬਿਆਪਤ ਅਨਿਕ ਤਰੰਗਾ ॥੧॥
23 ਮੇਰੇ ਮਨ ਅਗਮ ਅਗੋਚਰ ॥
24 ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥
25 ਮੋਹ ਮਗਨ ਮਹਿ ਰਹਿਆ ਬਿਆਪੇ ॥
26 ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥
27 ਬਸਇ ਕਰੋਧੁ ਸਰੀਰਿ ਚੰਡਾਰਾ ॥
28 ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥
29 ਭ੍ਰਮਤ ਬਿਆਪਤ ਜਰੇ ਕਿਵਾਰਾ ॥
30 ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥
31 ਆਸਾ ਅੰਦੇਸਾ ਬੰਧਿ ਪਰਾਨਾ ॥
32 ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥
33 ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥
34 ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥
35 ਕਛੂ ਸਿਆਨਪ ਉਕਤਿ ਨ ਮੋਰੀ ॥
36 ਏਕ ਆਸ ਠਾਕੁਰ ਪ੍ਰਭ ਤੋਰੀ ॥੭॥
37 ਕਰਉ ਬੇਨਤੀ ਸੰਤਨ ਪਾਸੇ ॥
38 ਮੇਲਿ ਲੈਹੁ ਨਾਨਕ ਅਰਦਾਸੇ ॥੮॥
39 ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥
40 ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥