Ang 761
1 ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥
2 ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥
3 ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥
4 ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥
5 ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥
6 ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥
7 ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥
8 ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥
9 ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥
10 ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ॥
11 ੴ ਸਤਿਗੁਰ ਪ੍ਰਸਾਦਿ ॥
12 ਜੇ ਭੁਲੀ ਜੇ ਚੁਕੀ ਸਾਈਁ ਭੀ ਤਹਿੰਜੀ ਕਾਢੀਆ ॥
13 ਜਿਨੑਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥
14 ਹਉ ਨਾ ਛੋਡਉ ਕੰਤ ਪਾਸਰਾ ॥
15 ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥
16 ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥
17 ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥
18 ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥
19 ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥
20 ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥
21 ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥
22 ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥
23 ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥
24 ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥
25 ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥
26 ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨੑਿ ਦੂਰੇ ॥
27 ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥
28 ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥
29 ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥
30 ਸੂਹੀ ਮਹਲਾ ੫ ॥
31 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥
32 ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥
33 ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥
34 ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥
35 ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥
36 ਸੁਖੁ ਨ ਪਾਇਨੑਿ ਮੂਲਿ ਨਾਮ ਵਿਛੁੰਨਿਆ ॥੨॥
37 ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
38 ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥
39 ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥
40 ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥