Ang 766
1 ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥
2 ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥
3 ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥
4 ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
5 ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥
6 ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥
7 ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥
8 ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥
9 ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥
10 ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
11 ਸੂਹੀ ਮਹਲਾ ੧ ॥
12 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥
13 ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥
14 ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥
15 ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
16 ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥
17 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
18 ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥
19 ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥
20 ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥
21 ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥
22 ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥
23 ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥
24 ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥
25 ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥
26 ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥
27 ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥
28 ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥
29 ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
30 ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥
31 ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥
32 ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥
33 ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥
34 ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥
35 ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥
36 ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥
37 ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥
38 ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥