Ang 774
1 ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
2 ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
3 ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
4 ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
5 ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
6 ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
7 ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
8 ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
9 ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
10 ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
11 ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
12 ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
13 ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
14 ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
15 ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥
16 ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
17 ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
18 ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
19 ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
20 ੴ ਸਤਿਗੁਰ ਪ੍ਰਸਾਦਿ ॥
21 ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
22 ਗੁਰਮੁਖਿ ਹਰਿ ਗੁਣ ਗਾਏ ॥
23 ਹਿਰਦੈ ਰਸਨ ਰਸਾਏ ॥
24 ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥
25 ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥
26 ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥
27 ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥
28 ਸੰਗਤਿ ਸੰਤ ਮਿਲਾਏ ॥
29 ਹਰਿ ਸਰਿ ਨਿਰਮਲਿ ਨਾਏ ॥
30 ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥
31 ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥
32 ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥