Ang 779
1 ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥
2 ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
3 ਗੁਰ ਮਿਲਿ ਸਾਗਰੁ ਤਰਿਆ ॥
4 ਹਰਿ ਚਰਣ ਜਪਤ ਨਿਸਤਰਿਆ ॥
5 ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥
6 ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥
7 ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥
8 ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥
9 ਪਤਿਤ ਪਾਵਨ ਹਰਿ ਨਾਮਾ ॥
10 ਪੂਰਨ ਸੰਤ ਜਨਾ ਕੇ ਕਾਮਾ ॥
11 ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥
12 ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥
13 ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥
14 ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
15 ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ॥
16 ੴ ਸਤਿਗੁਰ ਪ੍ਰਸਾਦਿ ॥
17 ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥
18 ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥
19 ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥
20 ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
21 ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥
22 ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
23 ਤੁਮੑ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥
24 ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥
25 ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥
26 ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥
27 ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥
28 ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
29 ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥
30 ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥
31 ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥
32 ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥
33 ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥
34 ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
35 ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲੑਾ ਰਾਮ ॥
36 ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲੑਾ ਰਾਮ ॥