Ang 788
1 ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥
2 ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥
3 ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
4 ਸਲੋਕ ਮਹਲਾ ੨ ॥
5 ਜਿਨਾ ਭਉ ਤਿਨੑ ਨਾਹਿ ਭਉ ਮੁਚੁ ਭਉ ਨਿਭਵਿਆਹ ॥
6 ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥
7 ਮਃ ੨ ॥
8 ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
9 ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥
10 ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
11 ਪਉੜੀ ॥
12 ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥
13 ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥
14 ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥
15 ਜਿਨੑਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥
16 ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
17 ਸਲੋਕ ਮਃ ੩ ॥
18 ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
19 ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥
20 ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
21 ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥
22 ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥
23 ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
24 ਮਃ ੩ ॥
25 ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥
26 ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
27 ਮਃ ੩ ॥
28 ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥
29 ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
30 ਪਉੜੀ ॥
31 ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
32 ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥
33 ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥
34 ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥
35 ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
36 ਸਲੋਕ ਮਃ ੧ ॥
37 ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥
38 ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥
39 ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥
40 ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
41 ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥
42 ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
43 ਮਹਲਾ ੧ ॥
44 ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥
45 ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥