Ang 804
1 ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥
2 ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥
3 ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥
4 ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥
5 ਅਗਨਿ ਸਾਗਰ ਬੂਡਤ ਸੰਸਾਰਾ ॥
6 ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥
7 ਬਿਲਾਵਲੁ ਮਹਲਾ ੫ ॥
8 ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
9 ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥
10 ਕਰਿ ਆਸਾ ਆਇਓ ਪ੍ਰਭ ਮਾਗਨਿ ॥
11 ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥
12 ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥
13 ਸਾਧਸੰਗਿ ਇਸੁ ਮਨਹਿ ਉਧਾਰਉ ॥੨॥
14 ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥
15 ਤਾ ਮਿਲੀਐ ਜਾ ਲਏ ਮਿਲਾਈ ॥੩॥
16 ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥
17 ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥
18 ਬਿਲਾਵਲੁ ਮਹਲਾ ੫ ॥
19 ਮਾਤ ਪਿਤਾ ਸੁਤ ਸਾਥਿ ਨ ਮਾਇਆ ॥
20 ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥
21 ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥
22 ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥
23 ਤਿਖਾ ਭੂਖ ਬਹੁ ਤਪਤਿ ਵਿਆਪਿਆ ॥
24 ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
25 ਕੋਟਿ ਜਤਨ ਸੰਤੋਖੁ ਨ ਪਾਇਆ ॥
26 ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥
27 ਦੇਹੁ ਭਗਤਿ ਪ੍ਰਭ ਅੰਤਰਜਾਮੀ ॥
28 ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
29 ਬਿਲਾਵਲੁ ਮਹਲਾ ੫ ॥
30 ਗੁਰੁ ਪੂਰਾ ਵਡਭਾਗੀ ਪਾਈਐ ॥
31 ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥
32 ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥
33 ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥
34 ਅਵਰਿ ਕਰਮ ਸਭਿ ਲੋਕਾਚਾਰ ॥
35 ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥
36 ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
37 ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥
38 ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥
39 ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥
40 ਬਿਲਾਵਲੁ ਮਹਲਾ ੫ ॥
41 ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥
42 ਸਗਲ ਮਨੋਰਥ ਪੂਰਨ ਆਸੀਨਾ ॥੧॥
43 ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥
44 ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥
45 ਅੰਧ ਕੂਪ ਤੇ ਕਰੁ ਗਹਿ ਲੀਨਾ ॥
46 ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥
47 ਨੀਚਾ ਤੇ ਊਚ ਊਨ ਪੂਰੀਨਾ ॥
48 ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥
49 ਮਨ ਤਨ ਨਿਰਮਲ ਪਾਪ ਜਲਿ ਖੀਨਾ ॥
50 ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥
51 ਬਿਲਾਵਲੁ ਮਹਲਾ ੫ ॥
52 ਸਗਲ ਮਨੋਰਥ ਪਾਈਅਹਿ ਮੀਤਾ ॥