Ang 812
1 ਬਿਲਾਵਲੁ ਮਹਲਾ ੫ ॥
2 ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥
3 ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥
4 ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥
5 ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥
6 ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥
7 ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥
8 ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥
9 ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥
10 ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥
11 ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥
12 ਬਿਲਾਵਲੁ ਮਹਲਾ ੫ ॥
13 ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥
14 ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥
15 ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥
16 ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥
17 ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥
18 ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥
19 ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥
20 ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥
21 ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥
22 ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
23 ਬਿਲਾਵਲੁ ਮਹਲਾ ੫ ॥
24 ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥
25 ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥
26 ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥
27 ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥
28 ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥
29 ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥
30 ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥
31 ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥
32 ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥
33 ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥
34 ਬਿਲਾਵਲੁ ਮਹਲਾ ੫ ॥
35 ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥
36 ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥
37 ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥
38 ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥
39 ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥