Ang 825
1 ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
2 ਬਿਲਾਵਲੁ ਮਹਲਾ ੫ ॥
3 ਸੁਲਹੀ ਤੇ ਨਾਰਾਇਣ ਰਾਖੁ ॥
4 ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
5 ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
6 ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
7 ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
8 ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
9 ਬਿਲਾਵਲੁ ਮਹਲਾ ੫ ॥
10 ਪੂਰੇ ਗੁਰ ਕੀ ਪੂਰੀ ਸੇਵ ॥
11 ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥
12 ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥
13 ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥
14 ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥
15 ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
16 ਬਿਲਾਵਲੁ ਮਹਲਾ ੫ ॥
17 ਤਾਪ ਪਾਪ ਤੇ ਰਾਖੇ ਆਪ ॥
18 ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥
19 ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥
20 ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥
21 ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥
22 ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥
23 ਬਿਲਾਵਲੁ ਮਹਲਾ ੫ ॥
24 ਜਿਸ ਤੇ ਉਪਜਿਆ ਤਿਸਹਿ ਪਛਾਨੁ ॥
25 ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥
26 ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥
27 ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥
28 ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥
29 ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
30 ਬਿਲਾਵਲੁ ਮਹਲਾ ੫ ॥
31 ਦੋਵੈ ਥਾਵ ਰਖੇ ਗੁਰ ਸੂਰੇ ॥
32 ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥
33 ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥
34 ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥
35 ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥