Ang 826
1 ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
2 ਬਿਲਾਵਲੁ ਮਹਲਾ ੫ ॥
3 ਦਰਸਨੁ ਦੇਖਤ ਦੋਖ ਨਸੇ ॥
4 ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥
5 ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥
6 ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥
7 ਕਿਆ ਗੁਣ ਤੇਰੇ ਸਾਰਿ ਸਮੑਾਰੀ ॥
8 ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥
9 ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥
10 ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥
11 ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥
12 ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
13 ਬਿਲਾਵਲੁ ਮਹਲਾ ੫ ॥
14 ਤਨੁ ਧਨੁ ਜੋਬਨੁ ਚਲਤ ਗਇਆ ॥
15 ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥
16 ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥
17 ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥
18 ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥
19 ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
20 ਬਿਲਾਵਲੁ ਮਹਲਾ ੫ ॥
21 ਆਪਨਾ ਪ੍ਰਭੁ ਆਇਆ ਚੀਤਿ ॥
22 ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥
23 ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥
24 ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥
25 ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥
26 ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥
27 ਬਿਲਾਵਲੁ ਮਹਲਾ ੫ ॥
28 ਗੋਬਿਦੁ ਸਿਮਰਿ ਹੋਆ ਕਲਿਆਣੁ ॥
29 ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥
30 ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥
31 ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥
32 ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥
33 ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
34 ਬਿਲਾਵਲੁ ਮਹਲਾ ੫ ॥
35 ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
36 ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
37 ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥
38 ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥