Ang 835
1 ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥
2 ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥
3 ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥
4 ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥
5 ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥
6 ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥
7 ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥
8 ਬਿਲਾਵਲੁ ਮਹਲਾ ੪ ॥
9 ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥
10 ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥
11 ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥
12 ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥
13 ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥
14 ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥
15 ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥
16 ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥
17 ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥
18 ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥
19 ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥
20 ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥
21 ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥
22 ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥
23 ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥
24 ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥
25 ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥
26 ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥
27 ਬਿਲਾਵਲੁ ਮਹਲਾ ੪ ॥
28 ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥