Ang 840
1 ਆਈ ਪੂਤਾ ਇਹੁ ਜਗੁ ਸਾਰਾ ॥
2 ਪ੍ਰਭ ਆਦੇਸੁ ਆਦਿ ਰਖਵਾਰਾ ॥
3 ਆਦਿ ਜੁਗਾਦੀ ਹੈ ਭੀ ਹੋਗੁ ॥
4 ਓਹੁ ਅਪਰੰਪਰੁ ਕਰਣੈ ਜੋਗੁ ॥੧੧॥
5 ਦਸਮੀ ਨਾਮੁ ਦਾਨੁ ਇਸਨਾਨੁ ॥
6 ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
7 ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
8 ਬਿਲਮੁ ਨ ਤੂਟਸਿ ਕਾਚੈ ਤਾਗੈ ॥
9 ਜਿਉ ਤਾਗਾ ਜਗੁ ਏਵੈ ਜਾਣਹੁ ॥
10 ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
11 ਏਕਾਦਸੀ ਇਕੁ ਰਿਦੈ ਵਸਾਵੈ ॥
12 ਹਿੰਸਾ ਮਮਤਾ ਮੋਹੁ ਚੁਕਾਵੈ ॥
13 ਫਲੁ ਪਾਵੈ ਬ੍ਰਤੁ ਆਤਮ ਚੀਨੈ ॥
14 ਪਾਖੰਡਿ ਰਾਚਿ ਤਤੁ ਨਹੀ ਬੀਨੈ ॥
15 ਨਿਰਮਲੁ ਨਿਰਾਹਾਰੁ ਨਿਹਕੇਵਲੁ ॥
16 ਸੂਚੈ ਸਾਚੇ ਨਾ ਲਾਗੈ ਮਲੁ ॥੧੩॥
17 ਜਹ ਦੇਖਉ ਤਹ ਏਕੋ ਏਕਾ ॥
18 ਹੋਰਿ ਜੀਅ ਉਪਾਏ ਵੇਕੋ ਵੇਕਾ ॥
19 ਫਲੋਹਾਰ ਕੀਏ ਫਲੁ ਜਾਇ ॥
20 ਰਸ ਕਸ ਖਾਏ ਸਾਦੁ ਗਵਾਇ ॥
21 ਕੂੜੈ ਲਾਲਚਿ ਲਪਟੈ ਲਪਟਾਇ ॥
22 ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
23 ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
24 ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
25 ਜਾਗਤੁ ਜਾਗਿ ਰਹੈ ਲਿਵ ਲਾਇ ॥
26 ਗੁਰ ਪਰਚੈ ਤਿਸੁ ਕਾਲੁ ਨ ਖਾਇ ॥
27 ਅਤੀਤ ਭਏ ਮਾਰੇ ਬੈਰਾਈ ॥
28 ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
29 ਦੁਆਦਸੀ ਦਇਆ ਦਾਨੁ ਕਰਿ ਜਾਣੈ ॥
30 ਬਾਹਰਿ ਜਾਤੋ ਭੀਤਰਿ ਆਣੈ ॥
31 ਬਰਤੀ ਬਰਤ ਰਹੈ ਨਿਹਕਾਮ ॥
32 ਅਜਪਾ ਜਾਪੁ ਜਪੈ ਮੁਖਿ ਨਾਮ ॥
33 ਤੀਨਿ ਭਵਣ ਮਹਿ ਏਕੋ ਜਾਣੈ ॥
34 ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
35 ਤੇਰਸਿ ਤਰਵਰ ਸਮੁਦ ਕਨਾਰੈ ॥
36 ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
37 ਡਰ ਡਰਿ ਮਰੈ ਨ ਬੂਡੈ ਕੋਇ ॥
38 ਨਿਡਰੁ ਬੂਡਿ ਮਰੈ ਪਤਿ ਖੋਇ ॥
39 ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
40 ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
41 ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
42 ਰਾਜਸ ਤਾਮਸ ਸਤ ਕਾਲ ਸਮਾਵੈ ॥
43 ਸਸੀਅਰ ਕੈ ਘਰਿ ਸੂਰੁ ਸਮਾਵੈ ॥
44 ਜੋਗ ਜੁਗਤਿ ਕੀ ਕੀਮਤਿ ਪਾਵੈ ॥
45 ਚਉਦਸਿ ਭਵਨ ਪਾਤਾਲ ਸਮਾਏ ॥
46 ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
47 ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
48 ਬੂਝਹੁ ਗਿਆਨੀ ਸਬਦੁ ਬੀਚਾਰਿ ॥
49 ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
50 ਕਰਿ ਕਰਿ ਵੇਖੈ ਕਰਤਾ ਸੋਈ ॥
51 ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
52 ਮਨਮੁਖਿ ਭੂਲੇ ਆਵਹਿ ਜਾਹਿ ॥੧੯॥
53 ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
54 ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
55 ਜਹ ਆਸਾ ਤਹ ਬਿਨਸਿ ਬਿਨਾਸਾ ॥
56 ਫੂਟੈ ਖਪਰੁ ਦੁਬਿਧਾ ਮਨਸਾ ॥
57 ਮਮਤਾ ਜਾਲ ਤੇ ਰਹੈ ਉਦਾਸਾ ॥
58 ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥