Ang 847
1 ਬਿਲਾਵਲੁ ਮਹਲਾ ੫ ਛੰਤ ॥
2 ੴ ਸਤਿਗੁਰ ਪ੍ਰਸਾਦਿ ॥
3 ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥
4 ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥
5 ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥
6 ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥
7 ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥
8 ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
9 ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥
10 ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥
11 ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥
12 ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥
13 ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥
14 ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥
15 ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
16 ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
17 ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
18 ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
19 ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
20 ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥
21 ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥
22 ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥
23 ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥
24 ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥
25 ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥
26 ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥
27 ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
28 ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
29 ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
30 ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
31 ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
32 ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
33 ਬਿਲਾਵਲੁ ਮਹਲਾ ੫ ਛੰਤ ਮੰਗਲ ॥
34 ੴ ਸਤਿਗੁਰ ਪ੍ਰਸਾਦਿ ॥
35 ਸਲੋਕੁ ॥
36 ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥