Ang 863
1 ਲਾਲ ਨਾਮ ਜਾ ਕੈ ਭਰੇ ਭੰਡਾਰ ॥
2 ਸਗਲ ਘਟਾ ਦੇਵੈ ਆਧਾਰ ॥੩॥
3 ਸਤਿ ਪੁਰਖੁ ਜਾ ਕੋ ਹੈ ਨਾਉ ॥
4 ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥
5 ਬਾਲ ਸਖਾਈ ਭਗਤਨ ਕੋ ਮੀਤ ॥
6 ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
7 ਗੋਂਡ ਮਹਲਾ ੫ ॥
8 ਨਾਮ ਸੰਗਿ ਕੀਨੋ ਬਿਉਹਾਰੁ ॥
9 ਨਾਮੋੁ ਹੀ ਇਸੁ ਮਨ ਕਾ ਅਧਾਰੁ ॥
10 ਨਾਮੋ ਹੀ ਚਿਤਿ ਕੀਨੀ ਓਟ ॥
11 ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥
12 ਰਾਸਿ ਦੀਈ ਹਰਿ ਏਕੋ ਨਾਮੁ ॥
13 ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥
14 ਨਾਮੁ ਹਮਾਰੇ ਜੀਅ ਕੀ ਰਾਸਿ ॥
15 ਨਾਮੋ ਸੰਗੀ ਜਤ ਕਤ ਜਾਤ ॥
16 ਨਾਮੋ ਹੀ ਮਨਿ ਲਾਗਾ ਮੀਠਾ ॥
17 ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥
18 ਨਾਮੇ ਦਰਗਹ ਮੁਖ ਉਜਲੇ ॥
19 ਨਾਮੇ ਸਗਲੇ ਕੁਲ ਉਧਰੇ ॥
20 ਨਾਮਿ ਹਮਾਰੇ ਕਾਰਜ ਸੀਧ ॥
21 ਨਾਮ ਸੰਗਿ ਇਹੁ ਮਨੂਆ ਗੀਧ ॥੩॥
22 ਨਾਮੇ ਹੀ ਹਮ ਨਿਰਭਉ ਭਏ ॥
23 ਨਾਮੇ ਆਵਨ ਜਾਵਨ ਰਹੇ ॥
24 ਗੁਰਿ ਪੂਰੈ ਮੇਲੇ ਗੁਣਤਾਸ ॥
25 ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥
26 ਗੋਂਡ ਮਹਲਾ ੫ ॥
27 ਨਿਮਾਨੇ ਕਉ ਜੋ ਦੇਤੋ ਮਾਨੁ ॥
28 ਸਗਲ ਭੂਖੇ ਕਉ ਕਰਤਾ ਦਾਨੁ ॥
29 ਗਰਭ ਘੋਰ ਮਹਿ ਰਾਖਨਹਾਰੁ ॥
30 ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥
31 ਐਸੋ ਪ੍ਰਭੁ ਮਨ ਮਾਹਿ ਧਿਆਇ ॥
32 ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥
33 ਰੰਕੁ ਰਾਉ ਜਾ ਕੈ ਏਕ ਸਮਾਨਿ ॥
34 ਕੀਟ ਹਸਤਿ ਸਗਲ ਪੂਰਾਨ ॥
35 ਬੀਓ ਪੂਛਿ ਨ ਮਸਲਤਿ ਧਰੈ ॥
36 ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥
37 ਜਾ ਕਾ ਅੰਤੁ ਨ ਜਾਨਸਿ ਕੋਇ ॥
38 ਆਪੇ ਆਪਿ ਨਿਰੰਜਨੁ ਸੋਇ ॥
39 ਆਪਿ ਅਕਾਰੁ ਆਪਿ ਨਿਰੰਕਾਰੁ ॥
40 ਘਟ ਘਟ ਘਟਿ ਸਭ ਘਟ ਆਧਾਰੁ ॥੩॥
41 ਨਾਮ ਰੰਗਿ ਭਗਤ ਭਏ ਲਾਲ ॥
42 ਜਸੁ ਕਰਤੇ ਸੰਤ ਸਦਾ ਨਿਹਾਲ ॥
43 ਨਾਮ ਰੰਗਿ ਜਨ ਰਹੇ ਅਘਾਇ ॥
44 ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥
45 ਗੋਂਡ ਮਹਲਾ ੫ ॥
46 ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥
47 ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥
48 ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥
49 ਜਾ ਕੈ ਸੰਗਿ ਰਿਦੈ ਪਰਗਾਸ ॥੧॥
50 ਸੇ ਸੰਤਨ ਹਰਿ ਕੇ ਮੇਰੇ ਮੀਤ ॥
51 ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥
52 ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥
53 ਜਾ ਕੈ ਉਪਦੇਸਿ ਭਰਮੁ ਭਉ ਨਸੈ ॥
54 ਜਾ ਕੈ ਕੀਰਤਿ ਨਿਰਮਲ ਸਾਰ ॥
55 ਜਾ ਕੀ ਰੇਨੁ ਬਾਂਛੈ ਸੰਸਾਰ ॥੨॥
56 ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥
57 ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥
58 ਸਰਬ ਜੀਆਂ ਕਾ ਜਾਨੈ ਭੇਉ ॥
59 ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥
60 ਪਾਰਬ੍ਰਹਮ ਜਬ ਭਏ ਕ੍ਰਿਪਾਲ ॥
61 ਤਬ ਭੇਟੇ ਗੁਰ ਸਾਧ ਦਇਆਲ ॥