Ang 879
1 ਐਸਾ ਗਿਆਨੁ ਬੀਚਾਰੈ ਕੋਈ ॥
2 ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
3 ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥
4 ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
5 ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥
6 ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
7 ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥
8 ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
9 ਰਾਮਕਲੀ ਮਹਲਾ ੧ ॥
10 ਜਾ ਹਰਿ ਪ੍ਰਭਿ ਕਿਰਪਾ ਧਾਰੀ ॥
11 ਤਾ ਹਉਮੈ ਵਿਚਹੁ ਮਾਰੀ ॥
12 ਸੋ ਸੇਵਕਿ ਰਾਮ ਪਿਆਰੀ ॥
13 ਜੋ ਗੁਰਸਬਦੀ ਬੀਚਾਰੀ ॥੧॥
14 ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥
15 ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥
16 ਧੁਨਿ ਵਾਜੇ ਅਨਹਦ ਘੋਰਾ ॥
17 ਮਨੁ ਮਾਨਿਆ ਹਰਿ ਰਸਿ ਮੋਰਾ ॥
18 ਗੁਰ ਪੂਰੈ ਸਚੁ ਸਮਾਇਆ ॥
19 ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥
20 ਸਭਿ ਨਾਦ ਬੇਦ ਗੁਰਬਾਣੀ ॥
21 ਮਨੁ ਰਾਤਾ ਸਾਰਿਗਪਾਣੀ ॥
22 ਤਹ ਤੀਰਥ ਵਰਤ ਤਪ ਸਾਰੇ ॥
23 ਗੁਰ ਮਿਲਿਆ ਹਰਿ ਨਿਸਤਾਰੇ ॥੩॥
24 ਜਹ ਆਪੁ ਗਇਆ ਭਉ ਭਾਗਾ ॥
25 ਗੁਰ ਚਰਣੀ ਸੇਵਕੁ ਲਾਗਾ ॥
26 ਗੁਰਿ ਸਤਿਗੁਰਿ ਭਰਮੁ ਚੁਕਾਇਆ ॥
27 ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
28 ਰਾਮਕਲੀ ਮਹਲਾ ੧ ॥
29 ਛਾਦਨੁ ਭੋਜਨੁ ਮਾਗਤੁ ਭਾਗੈ ॥
30 ਖੁਧਿਆ ਦੁਸਟ ਜਲੈ ਦੁਖੁ ਆਗੈ ॥
31 ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
32 ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
33 ਜੋਗੀ ਜੁਗਤਿ ਸਹਜ ਘਰਿ ਵਾਸੈ ॥
34 ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
35 ਪੰਚ ਬੈਲ ਗਡੀਆ ਦੇਹ ਧਾਰੀ ॥
36 ਰਾਮ ਕਲਾ ਨਿਬਹੈ ਪਤਿ ਸਾਰੀ ॥
37 ਧਰ ਤੂਟੀ ਗਾਡੋ ਸਿਰ ਭਾਰਿ ॥
38 ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
39 ਗੁਰ ਕਾ ਸਬਦੁ ਵੀਚਾਰਿ ਜੋਗੀ ॥
40 ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
41 ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
42 ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
43 ਸਹਜ ਜਗੋਟਾ ਬੰਧਨ ਤੇ ਛੂਟਾ ॥
44 ਕਾਮੁ ਕ੍ਰੋਧੁ ਗੁਰਸਬਦੀ ਲੂਟਾ ॥
45 ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
46 ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥