Ang 90
1 ਮਃ ੩ ॥
2 ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥
3 ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥
4 ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥
5 ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥
6 ਪਉੜੀ ॥
7 ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥
8 ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥
9 ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥
10 ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥
11 ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
12 ਸਲੋਕ ਮਃ ੩ ॥
13 ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
14 ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥
15 ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥
16 ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
17 ਮਃ ੩ ॥
18 ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥
19 ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥
20 ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥
21 ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥
22 ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥
23 ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥
24 ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥
25 ਪਉੜੀ ॥
26 ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥
27 ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥
28 ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥
29 ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥
30 ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥
31 ਸਲੋਕ ਮਃ ੩ ॥
32 ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥
33 ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥
34 ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥
35 ਮਃ ੩ ॥
36 ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
37 ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥
38 ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥
39 ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥
40 ਪਉੜੀ ॥
41 ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥
42 ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥